Menu

ਜ਼ਬੂਰ 120

IRV

1 ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ। 2 ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ! 3 ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ? 4 ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ! 5 ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ! 6 ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ। 7 ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!

Everything we make is available for free because of a generous community of supporters.

Donate