Menu

ਜ਼ਬੂਰ 127

IRV

1 ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ। 2 ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ। 3 ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ, 4 ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ, 5 ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!

Everything we make is available for free because of a generous community of supporters.

Donate