Menu

ਜ਼ਬੂਰ 14

IRV

1 ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ। 2 ਯਹੋਵਾਹ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ? 3 ਉਹ ਸੱਭੇ ਕੁਰਾਹੇ ਪੈ ਗਏ, ਉਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ। ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ! 4 ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ? 5 ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ। 6 ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ। 7 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ!

Everything we make is available for free because of a generous community of supporters.

Donate