Menu

ਜ਼ਬੂਰ 20

IRV

1 ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ। 2 ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ, 3 ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ। ਸਲਹ। 4 ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ। 5 ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ। ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ। 6 ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ। 7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ। 8 ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ। 9 ਹੇ ਯਹੋਵਾਹ, ਬਚਾ ਲੈ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ!

Everything we make is available for free because of a generous community of supporters.

Donate